ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਸਾਂਝੀ ਕਮੇਟੀ ਵਿਚੋਂ ਸੁਖਬੀਰ ਬਾਦਲ ਨੂੰ ਬਾਹਰ ਕੱਢਣ ਦੀ ਉਠੀ ਮੰਗ
ਬਲਜੀਤ ਸਿੰਘ ਦਾਦੂਵਾਲ ਨੇ ਐਸਜੀਪੀਸੀ ਪ੍ਰਧਾਨ ਨੂੰ ਲਿਖੀ ਚਿੱਠੀ
ਅੰਮ੍ਰਿਤਸਰ, 20 ਮਈ – ਨਿਊਜ਼ਲਾਈਨ ਐਕਸਪ੍ਰੈਸ – ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਕਮੇਟੀ ਵਿੱਚੋਂ ਸ਼੍ਰੋੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਾਹਰ ਕੱਢਣ ਦੀ ਮੰਗ ਕੀਤੀ ਗਈ ਹੈ। ਇਹ ਮੰਗ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕੀਤੀ ਹੈ।ਇਸ ਸੰਬੰਧ ਵਿੱਚ ਦਾਦੂਵਾਲ ਨੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਧਾਮੀ ਨੂੰ ਚਿੱਠੀ ਲਿਖ ਦਿੱਤੀ ਹੈ। ਦਾਦੂਵਾਲ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਬੇਅਦਬੀ ਅਤੇ ਡੇਰਾ ਮੁਖੀ ਨੂੰ ਮੁਆਫੀ ਦਵਾਉਣ ਦੇ ਦੋਸ਼ਾਂ ਵਿੱਚ ਘਿਰੇ ਹੋਏ ਹਨ। ਇਸ ਦੇ ਨਾਲ ਹੀ ਬਾਦਲ ਸਰਕਾਰ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੁੱਝ ਨਹੀਂ ਕੀਤਾ ਗਿਆ ਸੀ।