???? ਕੇਂਦਰੀ ਜੇਲ ਪਟਿਆਲਾ ਵਿੱਚ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਕੁਤਾਹੀ ਦੀਆਂ ਖਬਰਾਂ ਦਾ ਜੇਲ੍ਹ ਸੁਪਰਡੈਂਟ ਵਲੋਂ ਖੰਡਨ
???? ਅਖਬਾਰਾਂ ਅਤੇ ਚੈਨਲਾਂ ਉਤੇ ਲੱਗੀਆਂ ਖਬਰਾਂ ਗ਼ਲਤ : ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ
ਪਟਿਆਲਾ, 22 ਮਈ – ਨਿਊਜ਼ਲਾਈਨ ਐਕਸਪ੍ਰੈਸ- ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਨਿਊਜ ਚੈਂਨਲਾਂ ਚੱਲ ਰਹੀ ਅਤੇ ਪ੍ਰਿੰਟ ਮੀਡੀਆ ਵਿੱਚ ਪ੍ਰਕਸ਼ਿਤ ਨਵਜੋਤ ਸਿੰਘ ਸਿੱਧੂ ਸਬੰਧੀ ਚੱਲ ਰਹੀਆਂ ਉਨ੍ਹਾਂ ਖਬਰਾਂ ਦਾ ਖੰਡਨ ਕੀਤਾ ਜਿਸ ਵਿਚ ਇਹ ਕਿਹਾ ਜਾ ਰਿਹਾ ਹੈ ਕਿ ਜੇਲ੍ਹ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਡਰੱਗਜ਼ ਮਾਮਲੇ ਵਿਚ ਬੰਦ ਇੱਕ ਪੁਲਿਸ ਇੰਸਪੈਕਟਰ ਇੰਦਰਜੀਤ ਸਿੰਘ ਦੇ ਨਾਲ ਇੱਕੋ ਬੈਰਕ ਵਿੱਚ ਰੱਖਿਆ ਗਿਆ ਸੀ।
ਸ੍ਰ. ਟਿਵਾਣਾ ਨੇ ਅੱਜ ਜਾਰੀ ਇੱਕ ਪ੍ਰੈਸ ਨੋਟ ਵਿੱਚ ਸਪਸ਼ਟ ਕਰਦਿਆਂ ਲਿਖਿਆ ਹੈ ਕਿ “ਅੱਜ ਕੁੱਝ ਨਿਊਜ ਚੈਂਨਲਜ ਅਤੇ ਪ੍ਰਿੰਟ ਮੀਡੀਆ ਦੇ ਵਿੱਚ ਇਹ ਖਬਰ ਪਬਲਿਸ਼ ਹੋਈ ਹੈ, ਜਿਸਦੇ ਅਨੁਸਾਰ ਸ੍ਰੀ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਬਕਾ ਪੁਲਿਸ ਇੰਸਪੈਕਟਰ ਸ੍ਰੀ ਇੰਦਰਜੀਤ ਸਿੰਘ ਜੋ ਕਿ ਡਰੱਗ ਤਸਕਰੀ ਦੇ ਕੇਸ ਵਿੱਚ ਇਸ ਜੇਲ੍ਹ ਵਿੱਚ ਬੰਦ ਹਨ, ਦੇ ਨਾਲ ਇੱਕ ਹੀ ਬੈਰਕ ਵਿੱਚ ਰੱਖਿਆ ਗਿਆ ਸੀ, ਇਹ ਖਬਰ ਬਿਲਕੁੱਲ ਝੂਠੀ ਅਤੇ ਬੇ-ਬੁਨਿਆਦ ਹੈ, ਸ੍ਰੀ ਨਵਜੋਤ ਸਿੰਘ ਸਿੱਧੂ ਨੂੰ ਇੰਦਰਜੀਤ ਸਿੰਘ ਨਾਲ ਇੱਕ ਮਿੰਟ ਲਈ ਵੀ ਜੇਲ੍ਹ ਦੀ ਇੱਕੋ ਬੈਰਕ ਵਿੱਚ ਬੰਦ ਨਹੀਂ ਕੀਤਾ ਗਿਆ ਅਤੇ ਪਹਿਲੇ ਦਿਨ ਤੋਂ ਹੀ ਸ੍ਰੀ ਨਵਜੋਤ ਸਿੰਘ ਸਿੱਧੂ ਅਤੇ ਸ੍ਰੀ ਇੰਦਰਜੀਤ ਸਿੰਘ ਵੱਖ-ਵੱਖ ਬੈਰਕਾਂ ਦੇ ਵਿੱਚ ਬੰਦ ਹਨ, ਮੈਂ ਇਸ ਖਬਰ ਦਾ ਪੁਰਜ਼ੋਰ ਖੰਡਨ ਕਰਦਾ ਹਾਂ ਜਿਸਦੇ ਅਨੁਸਾਰ ਇਹ ਕਿਹਾ ਗਿਆ ਹੈ ਕਿ ਸ੍ਰੀ ਨਵਜੋਤ ਸਿੰਘ ਸਿੱਧੂ ਅਤੇ ਸ੍ਰੀ ਇੰਦਰਜੀਤ ਸਿੰਘ ਨੂੰ ਇੱਕੋ ਬੈਰਕ ਵਿੱਚ ਬੰਦ ਕੀਤਾ ਗਿਆ ਸੀ, ਸ੍ਰੀ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕੋਤਾਹੀ ਨਹੀਂ ਵਰਤੀ ਗਈ ਹੈ।”
Newsline Express