???? ਪੰਜਾਬ ਭਰ ਦੇ ਮੰਦਰਾਂ ਵਿੱਚ 6 ਜੂਨ ਨੂੰ ਕਰਵਾਏ ਜਾਣਗੇ ਹਵਨ ਯੱਗ
???? ਅੱਤਵਾਦ ਦੌਰਾਨ ਸ਼ਹੀਦ ਹੋਏ ਸੈਨਿਕਾਂ ਅਤੇ ਅੱਤਵਾਦ ਪੀੜ੍ਹਤ ਹਿੰਦੂਆਂ ਨੂੰ ਸ਼ਾਂਤਮਈ ਢੰਗ ਨਾਲ ਦਿੱਤੀ ਜਾਵੇਗੀ ਸ਼ਰਧਾਂਜਲੀ : ਸ਼ਿਵ ਸੈਨਾ ਹਿੰਦੁਸਤਾਨ
???? ਭਗਵੰਤ ਮਾਨ ਵੱਲੋਂ ਪੰਜਾਬ ਵਿੱਚ 20 ਕੇਂਦਰੀ ਸੁਰੱਖਿਆ ਬਲਾਂ ਦੀਆਂ ਟੁਕੜੀਆਂ ਤਾਇਨਾਤ ਕਰਨ ਦੇ ਫੈਸਲੇ ਦਾ ਜ਼ੋਰਦਾਰ ਸਵਾਗਤ
???? ਗਊ ਰਕਸ਼ਾ ਦਲ ਦੇ ਪ੍ਰਧਾਨ ਸਤੀਸ਼ ਸ਼ਰਮਾ, ਰਾਜਪੁਰਾ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ
???? ਖਾਲਿਸਤਾਨੀ ਦਹਿਸ਼ਤਗਰਦ ਸਮਰਥਕਾਂ ਨੂੰ 29 ਅਪ੍ਰੈਲ ਵਰਗੀ ਗੁੰਡਾਗਰਦੀ ਨਾ ਕਰ ਦਿੱਤੀ ਜਾਵੇ : ਪਵਨ ਗੁਪਤਾ
ਪਟਿਆਲਾ, 23 ਮਈ – ਗਰੋਵਰ, ਰਜਨੀਸ਼, ਰਾਕੇਸ਼, ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਜਿਲ੍ਹਾ ਪਟਿਆਲਾ ਅਤੇ ਪੰਜਾਬ ਰਾਜ ਦੇ ਸੀਨੀਅਰ ਆਗੂਆ ਦੀ ਸਾਂਝੀ ਮੀਟਿੰਗ ਹੋਈ, ਜਿਸਦੀ ਪ੍ਰਧਾਨਗੀ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਪਵਨ ਗੁਪਤਾ ਨੇ ਕੀਤੀ। ਇਸ ਮੀਟਿੰਗ ਵਿੱਚ ਸ਼ਮਾਕਾਂਤ ਪਾਂਡੇ ਮੀਤ ਪ੍ਰਧਾਨ ਪੰਜਾਬ ਅਤੇ ਇੰਚਾਰਜ ਜਿਲਾ ਪਟਿਆਲਾ, ਰਜਿੰਦਰ ਪਾਲ ਆਨੰਦ ਸੇਵਾ ਮੁਕਤ ਡੀ.ਐਸ.ਪੀ ਪੰਜਾਬ ਪੁਲਿਸ ਅਤੇ ਮੀਤ ਪ੍ਰਧਾਨ ਪੰਜਾਬ, ਰਵਿੰਦਰ ਸਿੰਗਲਾ ਮੀਤ ਪ੍ਰਧਾਨ ਪੰਜਾਬ, ਹੇਮਰਾਜ ਗੋਇਲ (ਸਲਾਹਕਾਰ) ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ, ਅਮਰਜੀਤ ਬੰਟੀ ਪੰਜਾਬ ਇੰਚਾਰਜ ਹਿੰਦੁਸਤਾਨ ਯੁਵਾ ਸੈਨਾ ਪੰਜਾਬ, ਕੇ.ਕੇ ਗਾਬਾ ਜਿਲਾ ਪ੍ਰਧਾਨ ਹਿੰਦੁਸਤਾਨ ਟਰੇਡ ਆਰਮੀ ਪਟਿਆਲਾ, ਪ੍ਰਦੀਪ ਯਾਦਵ ਜਿਲ੍ਹਾ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਪਟਿਆਲਾ, ਸੁਰਿੰਦਰ ਪਾਲ ਸਚਦੇਵਾ ਜਿਲ੍ਹਾ ਜਨਰਲ ਸਕੱਤਰ ਪਟਿਆਲਾ, ਵਿਨੋਦ ਗੁਪਤਾ ਜਿਲ੍ਹਾ ਮੀਤ ਪ੍ਰਧਾਨ ਪਟਿਆਲਾ, ਐਡਵੋਕੇਟ. ਪੰਕਜ ਗੌੜ ਜਿਲ੍ਹਾ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਸੈਨਾ ਪਟਿਆਲਾ, ਨਵਦੀਪ ਸ਼ਰਮਾ ਕਾਰਜਕਾਰੀ ਜਿਲ੍ਹਾ ਪ੍ਰਧਾਨ ਹਿੰਦੁਸਤਾਨ ਯੁਵਾ ਸੈਨਾ ਪਟਿਆਲਾ, ਭੋਲਾ ਸ਼ਰਮਾ ਪ੍ਰਧਾਨ ਪਟਿਆਲਾ ਦਿਹਾਤੀ ਅਤੇ ਹੋਰ ਬਹੁਤ ਸਾਰੇ ਆਗੂ ਅਤੇ ਵਰਕਰ ਹਾਜ਼ਰ ਸਨ।
ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਤੋਂ 20 ਕੇਂਦਰੀ ਸੁਰੱਖਿਆ ਬਲਾਂ ਦੀਆਂ ਟੁਕੜੀਆਂ ਤਾਇਨਾਤ ਕਰਨ ਦੇ ਫੈਸਲੇ ਦਾ ਪੰਜਾਬ ਵਿੱਚ ਜ਼ੋਰਦਾਰ ਸਵਾਗਤ ਕੀਤਾ ਗਿਆ। ਨਿਊਜ਼ਲਾਈਨ ਐਕਸਪ੍ਰੈਸ ਬਿਊਰੋ ਨਾਲ ਗੱਲ ਕਰਦਿਆਂ ਸ੍ਰੀ ਪਵਨ ਗੁਪਤਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਖਾਲਿਸਤਾਨੀ ਦਹਿਸ਼ਤਗਰਦ ਸਮਰਥਕਾਂ ਨੂੰ 29 ਅਪ੍ਰੈਲ 2022 ਵਰਗੀ ਗੁੰਡਾਗਰਦੀ ਨਾ ਕਰਨ ਦਿੱਤੀ ਜਾਵੇ ਕਿਉਂਕਿ ਅਜਿਹੀਆਂ ਘਿਨਾਉਣੀਆਂ ਹਰਕਤਾਂ ਤੇ ਸਾਜ਼ਿਸ਼ਾਂ ਨਾਲ ਦੇਸ਼ ਵਿਰੋਧੀ ਤਾਕਤਾਂ ਨੂੰ ਬਲ ਮਿਲਦਾ ਹੈ ਅਤੇ ਦੇਸ਼ ਦਾ ਮਾਹੌਲ ਖ਼ਰਾਬ ਹੁੰਦਾ ਹੈ।
ਸ਼ਿਵ ਸੈਨਿਕਾਂ ਦੀ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਗਊ ਰਕਸ਼ਾ ਦਲ ਦੇ ਪ੍ਰਧਾਨ ਸ਼੍ਰੀ ਸਤੀਸ਼ ਸ਼ਰਮਾ (ਰਾਜਪੁਰਾ) ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਇਹ ਵੀ ਮੰਗ ਕੀਤੀ ਗਈ ਕਿ ਨਿਰਦੋਸ਼ ਹਿੰਦੂਆਂ ਦੀ ਕਿਸੇ ਵੀ ਹਾਲਤ ਵਿੱਚ ਅੰਨ੍ਹੇਵਾਹ ਗ੍ਰਿਫਤਾਰੀਆਂ ਨਾ ਕੀਤੀਆਂ ਜਾਣ, ਸੂਬੇ ਦੇ ਘੱਟ-ਗਿਣਤੀ ਵਰਗ ਵਿੱਚ ਅਵਿਸ਼ਵਾਸ ਅਤੇ ਡਰ ਪੈਦਾ ਹੋ ਰਿਹਾ ਹੈ ਜੋ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਸਥਾਪਨਾ ਲਈ ਬਿਲਕੁਲ ਵੀ ਅਨੁਕੂਲ ਨਹੀਂ ਹੈ।
ਇਸ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ 6 ਜੂਨ 2022 ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਸ਼ਹਾਦਤ ਦੇਣ ਵਾਲੇ ਸੁਰੱਖਿਆ ਬਲਾਂ ਦੇ ਜਵਾਨਾਂ, ਜਿਨ੍ਹਾਂ ਵਿੱਚ ਸੀ.ਆਰ.ਪੀ.ਐਫ., ਬੀ.ਐਸ.ਐਫ. ਦੇ ਅਧਿਕਾਰੀ ਅਤੇ ਜਵਾਨ ਸ਼ਾਮਲ ਹਨ, ਪੰਜਾਬ ਪੁਲਿਸ ਅਤੇ ਭਾਰਤੀ ਫੌਜ ਸੀ ਆਰ ਪੀ ਐਫ, ਬੀ ਐੱਸ ਐੱਫ ਦੇ ਜਵਾਨ ਦੇਸ਼ ਦੇ ਅਸਲੀ ਸ਼ਹੀਦ ਹਨ। ਇਸ ਤੋਂ ਇਲਾਵਾ ਖਾਲਿਸਤਾਨੀ ਅੱਤਵਾਦੀਆਂ ਹੱਥੋਂ ਸ਼ਹੀਦ ਹੋਏ 35000 ਅੱਤਵਾਦੀ ਪੀੜਿਤ ਹਿੰਦੂ ਸਿੱਖਾਂ ਨੂੰ ਸ਼ਰਧਾਂਜਲੀ ਦੇਣ ਲਈ ਹਵਨ ਯੱਗ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਵੇਗਾ। ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਸਮੂਹ ਹਿੰਦੂ ਜਥੇਬੰਦੀਆਂ ਦੀ ਤਰਫ਼ੋਂ ਸਮੂਹਿਕ ਤੌਰ ‘ਤੇ ਇਸ ਪ੍ਰੋਗਰਾਮ ਦਾ ਆਯੋਜਨ ਕਰਨ ਦੀ ਅਪੀਲ ਕੀਤੀ ਗਈ ਹੈ। ਇਹ ਪ੍ਰੋਗਰਾਮ ਸਮੂਹ ਹਿੰਦੂ ਸੰਗਠਨਾਂ ਦੀ ਤਰਫੋਂ ਸਾਂਝੇ ਤੌਰ ‘ਤੇ ਪਟਿਆਲਾ ਵਿਖੇ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਮੀਟਿੰਗ ਵਿੱਚ ਸਮੂਹ ਬੁਲਾਰਿਆਂ ਨੇ ਸਮੂਹ ਹਿੰਦੂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਰੱਖਣ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਆਪਣਾ ਪੂਰਨ ਸਹਿਯੋਗ ਦੇਣ ਤਾਂ ਜੋ ਕੋਈ ਵੀ ਦੇਸ਼ ਵਿਰੋਧੀ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਨਾ ਕਰ ਸਕਣ।
ਸ਼੍ਰੀ ਪਵਨ ਗੁਪਤਾ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿੱਥੇ ਪੰਜਾਬ ਪੁਲਿਸ ਨੇ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਾ ਕਾਇਮ ਕਰਨ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ ਉੱਥੇ ਹੀ ਉਹਨਾਂ ਦੇ ਨਾਲ ਸੀ.ਆਰ.ਪੀ.ਐਫ, ਬੀ.ਐਸ.ਐਫ, ਭਾਰਤੀ ਫੌਜ ਦੇ ਜਵਾਨਾਂ ਨੇ ਪੰਜਾਬ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਅਤੇ ਬਹੁਤ ਕੁਰਬਾਨੀਆਂ ਕੀਤੀਆਂ ਹਨ ਜਿਸ ਕਾਰਨ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਹੋਇਆ ਹੈ। ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਪੰਜਾਬ ਦੇ 35000 ਹਜ਼ਾਰ ਹਿੰਦੂਆਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਸ਼ਹਾਦਤਾਂ ਨੂੰ ਯਾਦ ਕਰਨਾ ਹਰ ਪੰਜਾਬੀ ਦਾ ਫਰਜ਼ ਹੈ, ਇਸ ਲਈ ਸਮੂਹ ਰਾਸ਼ਟਰਵਾਦੀ ਅਤੇ ਹਿੰਦੂ ਜਥੇਬੰਦੀਆਂ 6 ਜੂਨ ਨੂੰ ਸ਼ਾਂਤਮਈ ਢੰਗ ਨਾਲ ਪੰਜਾਬ ਦੇ ਪ੍ਰਮੁੱਖ ਮੰਦਰਾਂ ਵਿੱਚ ਹਵਨ ਯੱਗ ਕਰਕੇ ਸ਼ਰਧਾਂਜਲੀ ਭੇਟ ਕਰਨਗੀਆਂ। ਮੀਟਿੰਗ ਦੀ ਸਾਰੀ ਜਾਣਕਾਰੀ ਸ੍ਰੀ ਸ਼ਮਾ ਕਾਂਤ ਪਾਂਡੇ ਉਪਪ੍ਰਧਾਨ ਪੰਜਾਬ ਅਤੇ ਜ਼ਿਲ੍ਹਾ ਪ੍ਰਭਾਰੀ ਪਟਿਆਲਾ ਅਤੇ ਸ੍ਰੀ ਰਜਿੰਦਰਪਾਲ ਆਨੰਦ ਰਿਟਾਇਰਡ ਡੀ ਐੱਸ ਪੀ ਪੰਜਾਬ ਪੁਲਿਸ ਅਤੇ ਉਪਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਨੇ ਸਾਂਝੇ ਤੌਰ ‘ਤੇ ਪ੍ਰੈਸ ਨੂੰ ਜਾਰੀ ਕੀਤੀ। *Newsline Express*