ਪਟਿਆਲਾ, 25 ਮਈ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕ੍ਰਿਕਟਰ, ਕੁਮੈਂਟੇਟਰ ਤੋਂ ਬਾਅਦ ਹੁਣ ਕਲਰਕ ਬਣ ਗਏ ਹਨ। 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਸਿੱਧੂ ਨੂੰ ਪਟਿਆਲਾ ਜੇਲ੍ਹ ਦੇ ਦਫ਼ਤਰ ਦਾ ਕਲੈਕਰੀਕਲ ਕੰਮ ਸੌਂਪਿਆ ਗਿਆ ਹੈ। ਜੇਲ੍ਹ ਵਿਚ ਸੁਰੱਖਿਆ ਦੇ ਲਿਹਾਜ਼ ਨਾਲ ਸਿੱਧੂ ਦੇ ਲਈ ਇਹ ਫੈਸਲਾ ਲਿਆ ਗਿਆ ਹੈ। ਬੇਸ਼ੱਕ ਹੀ ਸੁਪਰੀਮ ਕੋਰਟ ਵਲੋਂ ਸਿੱਧੂ ਨੂੰ ਇੱਕ ਸਾਲ ਦੇ ਲਈ ਕੈਦ ਦੀ ਸਜ਼ਾ ਸੁਣਾਈ ਗਈ ਹੈ। ਲੇਕਿਨ ਜੇਲ੍ਹ ਵਿਭਾਗ ਨੇ ਉਨ੍ਹਾਂ ਕੋਲੋਂ ਪੂਰੀ ਸਜ਼ਾ ਦੌਰਾਨ ਕਲੈਰੀਕਲ ਕੰਮ ਲੈਣ ਦਾ ਹੀ ਫੈਸਲਾ ਲਿਆ ਹੈ।
ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਕਿਹਾ ਕਿ ਸਿੱਧੂ ਪੜ੍ਹੇ ਲਿਖੇ ਹਨ ਅਤੇ ਨਾਲ ਹੀ ਜੇਲ੍ਹ ਵਿਚ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਮੁੱਲ ਨਹੀਂ ਲਿਆ ਜਾ ਸਕਦਾ। ਇਸ ਲਈ ਇਹ ਫੈਸਲਾ ਲਿਆ ਗਿਆ ਹੈ।
previous post