ਨਵੀਂ ਦਿੱਲੀ, 25 ਮਈ – ਨਿਊਜ਼ ਲਾਈਨ ਐਕਸਪ੍ਰੈਸ – ਅੱਤਵਾਦੀ ਫੰਡਿੰਗ ਮਾਮਲੇ ‘ਚ ਪਾਬੰਦੀਸ਼ੁਦਾ ਸੰਗਠਨ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ ਦੇ ਮੁਖੀ ਯਾਸੀਨ ਮਲਿਕ ਨੂੰ ਸਜ਼ਾ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਦੀ ਐੱਨਆਈਏ ਅਦਾਲਤ ਨੇ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਦੱਸ ਦੇਈਏ ਕਿ NIA ਨੇ ਯਾਸੀਨ ਮਲਿਕ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ। ਸਜ਼ਾ ਸੁਣਾਉਣ ਤੋਂ ਪਹਿਲਾਂ ਪਟਿਆਲਾ ਹਾਊਸ ਕੋਰਟ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ। ਇਸ ਦੇ ਨਾਲ ਹੀ ਸ੍ਰੀਨਗਰ ਦੇ ਕਈ ਬਾਜ਼ਾਰ ਬੰਦ ਕਰ ਦਿੱਤੇ ਗਏ ਹਨ ਅਤੇ ਉਥੇ ਵੱਡੀ ਗਿਣਤੀ ਵਿਚ ਫੋਰਸ ਤਾਇਨਾਤ ਹੈ। ਸੁਰੱਖਿਆ ਕਾਰਨਾਂ ਕਰਕੇ ਸ੍ਰੀਨਗਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਮੋਬਾਈਲ ਅਤੇ ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
previous post