ਓਮ ਪ੍ਰਕਾਸ਼ ਚੌਟਾਲਾ ਨੂੰ 4 ਸਾਲ ਕੈਦ, 50 ਲੱਖ ਜੁਰਮਾਨਾ
ਨਵੀਂ ਦਿੱਲੀ, 27 ਮਈ – ਨਿਊਜ਼ਲਾਈਨ ਐਕਸਪ੍ਰੈਸ – ਦਿੱਲੀ ਦੀ ਇੱਕ ਅਦਾਲਤ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇਹ ਫੈਸਲਾ ਜੇਬੀਟੀ ਘਪਲੇ ‘ਚ ਸੁਣਾਈ ਹੈ। ਦਿੱਲੀ ਦੀ ਇੱਕ ਅਦਾਲਤ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਨੂੰ 50 ਲੱਖ ਰੁਪਏ ਜ਼ੁਰਮਾਨਾ ਵੀ ਲਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਚਾਰ ਜਾਇਦਾਦਾਂ ਕੁਰਕ ਕੀਤੀਆਂ ਜਾਣਗੀਆਂ।