newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Latest News ???? ਸ਼ਿਵ ਸੈਨਾ ਹਿੰਦੂਸਤਾਨ ਵੱਲੋਂ ਸਿੱਧੂ ਮੁਸੇ ਵਾਲਾ ਦੀ ਹੱਤਿਆ ਦੀ ਪੁਰਜ਼ੋਰ ਨਿੰਦਾ ; ਪੂਰੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ : ਪਵਨ ਗੁਪਤਾ 

???? ਸ਼ਿਵ ਸੈਨਾ ਹਿੰਦੂਸਤਾਨ ਵੱਲੋਂ ਸਿੱਧੂ ਮੁਸੇ ਵਾਲਾ ਦੀ ਹੱਤਿਆ ਦੀ ਪੁਰਜ਼ੋਰ ਨਿੰਦਾ ; ਪੂਰੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ : ਪਵਨ ਗੁਪਤਾ 

by Newslineexpres@1

???? ਸ਼ਿਵ ਸੈਨਾ ਹਿੰਦੂਸਤਾਨ ਵੱਲੋਂ ਸਿੱਧੂ ਮੁਸੇ ਵਾਲਾ ਦੀ ਹੱਤਿਆ ਦੀ ਪੁਰਜ਼ੋਰ ਨਿੰਦਾ

???? ਪੂਰੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ : ਪਵਨ ਗੁਪਤਾ 

ਪਟਿਆਲਾ, 30 ਮਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸ਼ਿਵ ਸੈਨਾ ਹਿੰਦੁਸਤਾਨ ਨੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੂੰ ਪੂਰੀ ਤਰ੍ਹਾਂ ਘੇਰ ਕੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਗੱਲ d ਪ੍ਰਗਟਾਵਾ ਕਰਦਿਆਂ ਸ਼ਿਵ ਸੈਨਾ ਹਿੰਦੁਸਤਾਨ ਦੇ ਸੁਪਰੀਮੋ ਪਵਨ ਗੁਪਤਾ ਨੇ ਕਿਹਾ ਹੈ ਕਿ ਸਸਤੀ ਸ਼ੋਹਰਤ ਹਾਸਿਲ ਕਰਨ ਲਈ ਖਾਲਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਰਹਿਣ ਵਾਲੇ ਵੱਡੇ-ਵੱਡੇ ਨੇਤਾਵਾਂ ਦੀ ਸੁਰੱਖਿਆ ਪ੍ਰਣਾਲੀ ਨੂੰ ਜਿਸ ਤਰ੍ਹਾਂ ਬਿਨਾਂ ਸੋਚੇ ਸਮਝੇ ਸਰਕਾਰ ਵੱਲੋਂ ਹਟਾਇਆ ਜਾ ਰਿਹਾ ਹੈ, ਅੱਜ ਉਸੇ ਦਾ ਨਤੀਜਾ ਹੈ ਕਿ ਪਿਛਲੇ ਸਮੇਂ ‘ਚ ਪੰਜਾਬੀ ਦੇ ਮਸ਼ਹੂਰ ਗਾਇਕਾਂ, ਜਿਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ, ਨੂੰ ਇਸ ਦੀ ਕੀਮਤ ਆਪਣੀ ਜਾਨ ਦੇ ਕੇ ਚੁਕਾਉਣੀ ਪਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ।  ਖਾਲਿਸਤਾਨੀ ਅੱਤਵਾਦੀਆਂ ਦੇ ਸਮਰਥਕਾਂ ਨੂੰ ਖੁਸ਼ ਕਰਨ ਲਈ ਰਾਸ਼ਟਰਵਾਦੀ ਆਗੂਆਂ ਖਿਲਾਫ ਤਿੰਨ ਤਿੰਨ ਸਾਲ ਪੁਰਾਣੇ ਕੇਸ ਦਰਜ ਕੀਤੇ ਜਾ ਰਹੇ ਹਨ ਜਿਸ ਕਾਰਨ ਖਾਲਿਸਤਾਨੀ ਦਹਿਸ਼ਤਗਰਦਾਂ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ ਜਦਕਿ ਪੰਜਾਬ ਸਰਕਾਰ ਵੱਲੋਂ ਜਾਣੇ-ਅਣਜਾਣੇ ਵਿੱਚ ਉਨ੍ਹਾਂ ਦਾ ਵਿਰੋਧ ਕਰ ਰਹੀਆਂ ਰਾਸ਼ਟਰਵਾਦੀ ਤਾਕਤਾਂ ਦਾ ਮਨੋਬਲ ਡੇਗਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ੍ਰੀ ਗੁਪਤਾ ਨੇ ਅੱਗੇ ਕਿਹਾ ਕਿ ਜਦੋਂ ਇੱਕ ਪਾਸੇ ਖਾਲਿਸਤਾਨੀ ਅੱਤਵਾਦੀ ਹੱਥਾਂ ਵਿੱਚ ਤਲਵਾਰਾਂ ਲੈ ਕੇ ਪੰਜਾਬ ਵਿੱਚ ਸ਼ਰੇਆਮ ਧਮਕੀਆਂ ਦੇ ਰਹੇ ਹਨ ਅਤੇ ਪੰਜਾਬ ਪੁਲਿਸ ਇੰਟੈਲੀਜੈਂਸ ਦੇ ਹੈੱਡ ਕੁਆਟਰ ਮੋਹਾਲੀ ਤੱਕ ਉਤੇ ਵੀ ਹਮਲਾ ਕਰਨ ਦੀ ਹਿੰਮਤ ਕਰ ਰਹੇ ਹਨ, ਤਾਂ ਉਸ ਸਮੇਂ ਕਿਸ ਖੁਫੀਆ ਰਿਪੋਰਟ ਦੇ ਆਧਾਰ ‘ਤੇ ਪੰਜਾਬ ਦੇ ਵੱਡੇ ਨੇਤਾਵਾਂ ਦੀਆਂ ਧਾਰਮਿਕ ਸ਼ਖਸੀਅਤਾਂ ਦੀ ਸੁਰੱਖਿਆ ਸਿਸਟਮ ਨੂੰ ਹਟਾਇਆ ਜਾ ਰਿਹਾ ਹੈ। ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦਾ ਦਿਨ-ਦਿਹਾੜੇ ਹੋਇਆ ਕਤਲ ਪੰਜਾਬ ਵਿੱਚ ਗੈਂਗਸਟਰਾਂ ਅਤੇ ਖਾਲਿਸਤਾਨੀ ਅੱਤਵਾਦੀਆਂ ਦੀਆਂ ਵਧਦੀਆਂ ਸਰਗਰਮੀਆਂ ਦਾ ਸਬੂਤ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਅੰਦਰ ਸ਼ਾਂਤੀ ਤੇ ਖੁਸ਼ਹਾਲੀ ਲਈ ਖਾਲਿਸਤਾਨੀ ਅੱਤਵਾਦੀ ਸਮਰਥਕਾਂ ਉਤੇ ਕਾਬੂ ਪਾਵੇ।

 ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਤੋਂ ਪੁਰਜ਼ੋਰ ਮੰਗ ਕਰਦੀ ਹੈ ਕਿ ਇਸ ਗਠਜੋੜ ਨੂੰ ਕੁਚਲਣ ਲਈ ਰਾਸ਼ਟਰਵਾਦੀ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦਾ ਪੂਰਾ ਸਹਿਯੋਗ ਲਿਆ ਜਾਵੇ, ਉਨ੍ਹਾਂ ਨੂੰ ਬਿਨਾਂ ਕਿਸੇ ਸਿਆਸੀ ਭੇਦਭਾਵ ਅਤੇ ਸਿਆਸੀ ਤੌਰ ‘ਤੇ ਪੂਰੀ ਸੁਰੱਖਿਆ ਦਿੱਤੀ ਜਾਵੇ।  ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਸੁਰੱਖਿਆ ਪ੍ਰਣਾਲੀ ਕਿਸ ਦੇ ਕਹਿਣ ‘ਤੇ ਅਤੇ ਕਿਸ ਆਧਾਰ ‘ਤੇ ਹਟਾਈ ਗਈ, ਇਸ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। *Newsline Express*

Related Articles

Leave a Comment