ਪੰਜਾਬ ਪੁਲਿਸ ‘ਚ ਭਰਤੀ ਲਈ ਮੁਫ਼ਤ ਟ੍ਰੇਨਿੰਗ 9 ਜੂਨ ਤੋਂ
ਪਟਿਆਲਾ, 2 ਜੂਨ: ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ‘ਮਿਸ਼ਨ ਖ਼ਾਕੀ’ ਤਹਿਤ ਨੌਜਵਾਨਾਂ ਨੂੰ ਪੰਜਾਬ ਪੁਲਿਸ ‘ਚ ਭਰਤੀ ਲਈ ਮੁਫ਼ਤ ਟ੍ਰੇਨਿੰਗ ਪ੍ਰੋਗਰਾਮ 9 ਜੂਨ 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ‘ਚ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟੈਸਟ ਦੀ ਤਿਆਰੀ ਕਰਵਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਟ੍ਰੇਨਿੰਗ ਕਲਾਸਾਂ 45 ਦਿਨਾਂ ਲਈ ਜ਼ਿਲ੍ਹਾ ਸੈਨਿਕ ਭਲਾਈ ਬੋਰਡ, ਨੇੜੇ ਰੇਲਵੇ ਸਟੇਸ਼ਨ, ਪਟਿਆਲਾ, ਸੀ-ਪਾਇਟ ਨਾਭਾ, ਪੁਲਿਸ ਲਾਇਨ ਪਟਿਆਲਾ, ਬਹਾਦਰਗੜ੍ਹ ਕਮਾਂਡੋ ਕੰਪਲੈਕਸ ਵਿਖੇ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਗੂਗਲ ਲਿੰਕ https://tinyurl.com/msyfzmpd ਰਾਹੀਂ ਆਪਣਾ ਨਾਮ ਟ੍ਰੇਨਿੰਗ ਲਈ ਮਿਤੀ 4, ਜੂਨ 2022 ਤੱਕ ਰਜਿਸਟਰ ਕਰਵਾ ਸਕਦੇ ਹਨ। ਪ੍ਰਾਰਥੀ ਦਾ ਘੱਟ ਤੋਂ ਘੱਟ ਬਾਰ੍ਹਵੀਂ ਪਾਸ ਹੋਣਾ ਲਾਜ਼ਮੀ ਹੈ। ਇਹ ਟ੍ਰੇਨਿੰਗ 9 ਜੂਨ 2022 ਤੋਂ ਸ਼ੁਰੂ ਕੀਤੀ ਜਾਵੇਗੀ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਟ੍ਰੇਨਿੰਗ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਸੀ-ਪਾਇਟ ਨਾਭਾ ਦੇ ਹੈਲਪ ਲਾਇਨ ਨੰਬਰ 9357519738, ਜ਼ਿਲ੍ਹਾ ਸੈਨਿਕ ਭਲਾਈ ਬੋਰਡ ਪਟਿਆਲਾ ਦੇ ਹੈਲਪ ਲਾਇਨ ਨੰਬਰ 0175-2361188, 78883-43525 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਦੇ ਹੈਲਪ ਲਾਇਨ ਨੰਬਰ 98776-10877 ‘ਤੇ ਸੰਪਰਕ ਕਰ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਲਾਕ ਡੀ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਆਕੇ ਵੀ ਜਾਣਕਾਰੀ ਲੈ ਸਕਦੇ ਹਨ।