newslineexpres

Home ਪੰਜਾਬ ਅਮਿਤ ਸ਼ਾਹ ਨੂੰ ਮਿਲੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ

ਅਮਿਤ ਸ਼ਾਹ ਨੂੰ ਮਿਲੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ

by Newslineexpres@1

ਕਤਲ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਬੇਨਤੀ ਕੀਤੀ

ਚੰਡੀਗੜ੍ਹ, 4 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਸਰਪੰਚ ਚਰਨ ਕੌਰ ਨੇ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਚੰਡੀਗੜ੍ਹ ਟੈਕਨੀਕਲ ਏਅਰਪੋਰਟ ‘ਤੇ ਹੋਈ। ਮੁਲਾਕਾਤ ਦੌਰਾਨ ਮੂਸੇਵਾਲਾ ਦੇ ਮਾਤਾ-ਪਿਤਾ ਰੋਣ ਲੱਗ ਪਏ। ਉਨ੍ਹਾਂ ਅਮਿਤ ਸ਼ਾਹ ਨੂੰ ਬੇਨਤੀ ਕੀਤੀ ਕਿ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ। ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਅਤੇ ਚੰਡੀਗੜ੍ਹ ਤੋਂ ਸਾਂਸਦ ਕਿਰਨ ਖੇਰ ਵੀ ਮੌਜ਼ੂਦ ਸਨ।

Related Articles

Leave a Comment