ਕੰਮ ਨਹੀਂ, ਤਨਖਾਹ ਨਹੀਂ ਨੀਤੀ ਲਾਗੂ ਹੋਵੇਗੀ
ਚੰਡੀਗੜ੍ਹ, 6 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਤੇ ਲੁਧਿਆਣਾ ਦੇ ਤਹਿਸੀਲਦਾਰਾਂ ਨੂੰ ਮੁਅਤਲ ਕਰਨ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਤਹਿਸੀਲਦਾਰਾਂ ਵੱਲੋਂ 6 ਜੂਨ ਤੱਕ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਅੱਗੇ ਹੋਰ ਵਧਾ ਦਿੱਤੀ ਗਿਆ ਹੈ। ਇਸ ਤੋਂ ਬਾਅਦ ਸਰਕਾਰ ਨੇ ਹੜਤਾਲ ‘ਤੇ ਗਏ ਮੁਲਾਜ਼ਮਾਂ ਨੂੰ ਤੁਰੰਤ ਕੰਮ ‘ਤੇ ਪਰਤਣ ਦੇ ਆਦੇਸ਼ ਦੇ ਦਿੱਤੇ ਹਨ। ਸਰਕਾਰ ਨੇ ਹੜਤਾਲ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਮਾਲ ਮੰਤਰੀ ਨੇ ਆਖਿਆ ਹੈ ਕਿ ਹੜਤਾਲ ਕਾਰਨ ਸਰਕਾਰੀ ਕੰਮ ਪ੍ਰਭਾਵਿਤ ਹੋ ਰਿਹਾ ਹੈ। ਹੜਤਾਲ ‘ਤੇ ਗਏ ਅਧਿਕਾਰੀਆਂ/ਕਰਮਚਾਰੀਆਂ ‘ਤੇ ‘ਕੰਮ ਨਹੀਂ ਤਨਖਾਹ ਨਹੀਂ’ ਨੀਤੀ ਲਾਗੂ ਹੋਵੇਗੀ ਅਤੇ ਹੜਤਾਲ ਦੌਰਾਨ ਦਫ਼ਤਰ ਵਿਚ ਹਾਜ਼ਰ ਨਾ ਹੋਣ ਦੇ ਸਮੇਂ ਨੂੰ ‘ਬਰੇਕ ਇਨ ਸਰਵਿਸ’ ਮੰਨਿਆ ਜਾਵੇਗਾ।