newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Latest News ਸਤੇਂਦਰ ਜੈਨ ਦੇ ਸਹਿਯੋਗੀਆਂ ਕੋਲੋਂ 2.85 ਕਰੋੜ ਰੁਪਏ ਦੀ ਨਕਦੀ ਅਤੇ 133 ਸੋਨੇ ਦੇ ਸਿੱਕੇ ਜ਼ਬਤ

ਸਤੇਂਦਰ ਜੈਨ ਦੇ ਸਹਿਯੋਗੀਆਂ ਕੋਲੋਂ 2.85 ਕਰੋੜ ਰੁਪਏ ਦੀ ਨਕਦੀ ਅਤੇ 133 ਸੋਨੇ ਦੇ ਸਿੱਕੇ ਜ਼ਬਤ

by Newslineexpres@1

ਨਵੀਂ ਦਿੱਲੀ, 7 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੌਰਾਨ ਈਡੀ ਨੇ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਅਤੇ ਉਹਨਾਂ ਦੇ ਸਾਥੀਆਂ ਖ਼ਿਲਾਫ਼ ਛਾਪੇਮਾਰੀ ਦੌਰਾਨ 2.85 ਕਰੋੜ ਰੁਪਏ ਦੀ ਨਕਦੀ ਅਤੇ 1.80 ਕਿਲੋਗ੍ਰਾਮ ਦੇ 133 ਸੋਨੇ ਦੇ ਸਿੱਕੇ ਜ਼ਬਤ ਕੀਤੇ ਗਏ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਈਡੀ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਵਿਰੁੱਧ ਸੋਮਵਾਰ ਨੂੰ ਛਾਪੇਮਾਰੀ ਕੀਤੀ ਗਈ ਸੀ, ਉਹਨਾਂ ਨੇ ਮਨੀ ਲਾਂਡਰਿੰਗ ਵਿਚ ਸਿੱਧੇ ਜਾਂ ਅਸਿੱਧੇ ਤੌਰ ‘ਤੇ ਮੰਤਰੀ ਦੀ ਮਦਦ ਕੀਤੀ ਸੀ। ਜਾਂਚ ਏਜੰਸੀ ਨੇ ਇਕ ਬਿਆਨ ਵਿਚ ਕਿਹਾ ਕਿ ‘ਬਿਨ੍ਹਾਂ ਬਿਊਰੇ ਵਾਲੀ’ ਅਤੇ ਸੋਨੇ ਦੇ ਸਿੱਕਿਆਂ ਨੂੰ ‘ਗੁਪਤ’ ਸਥਾਨ ‘ਤੇ ਰੱਖਿਆ ਗਿਆ ਸੀ। ਇਸ ਦੌਰਾਨ ਸਤੇਂਦਰ ਜੈਨ ਕੋਲੋਂ 2.79 ਲੱਖ ਰੁਪਏ, ਰਾਮ ਪ੍ਰਕਾਸ਼ (ਜਵੈਲਰ) ਕੋਲੋਂ 2.2 ਕਰੋੜ ਰੁਪਏ, ਵੈਭਵ ਜੈਨ ਕੋਲੋਂ 40 ਲੱਖ ਰੁਪਏ ਅਤੇ ਜੀਐਸ ਮਾਥੁਰ ਕੋਲੋਂ 20 ਲੱਖ ਰੁਪਏ ਜ਼ਬਤ ਕੀਤੇ ਗਏ।

Related Articles

Leave a Comment