newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Bollywood ਪ੍ਰਨੀਤ ਕੌਰ ਨੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਪ੍ਰਨੀਤ ਕੌਰ ਨੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

by Newslineexpres@1

ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
-ਮਾਂ ਹੋਣ ਦੇ ਨਾਤੇ ਮੈਂ ਉਨ੍ਹਾਂ ਦੇ ਮਾਤਾ-ਪਿਤਾ ਦੇ ਦਰਦ ਨੂੰ ਸਮਝ ਸਕਦੀ ਹਾਂ: ਪ੍ਰਨੀਤ ਕੌਰ
-ਨੌਜਵਾਨ ਗਾਇਕ ਦੀ ਮੌਤ ਬਹੁਤ ਹੀ ਦੁਖਦਾਈ ਹੈ ਪਰ ਜੇਕਰ ‘ਆਪ’ ਸਰਕਾਰ ਸਸਤੀ ਰਾਜਨੀਤੀ ਨਾ ਕਰਦੀ ਤਾਂ ਇਸ ਤੋਂ ਬਚਿਆ ਜਾ ਸਕਦਾ ਸੀ : ਐਮ.ਪੀ. ਪਟਿਆਲਾ

ਮਾਨਸਾ, 7 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਨੌਜਵਾਨ ਗਾਇਕ ਦੀ ਮੌਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਇਹਨੀ ਛੋਟੀ ਉਮਰ ਵਿੱਚ ਇਨ੍ਹਾਂ ਮੌਕਾਮ ਹਾਸਲ ਕਰਨ ਵਾਲੇ ਨੌਜਵਾਨ ਦਾ ਇਹ ਦੇਹਾਂਤ ਬਹੁਤ ਹੀ ਦੁਖਦਾਈ ਅਤੇ ਮੰਦਭਾਗਾ ਹੈ। ਇੱਕ ਮਾਂ ਹੋਣ ਦੇ ਨਾਤੇ ਮੈਂ ਇਨ੍ਹਾਂ ਮਾਪਿਆਂ ਦੇ ਦਰਦ ਅਤੇ ਦੁੱਖ ਨੂੰ ਮਹਿਸੂਸ ਕਰ ਸਕਦੀ ਹਾਂ ਅਤੇ ਅੱਜ ਮੈਂ ਇੱਥੇ ਉਨ੍ਹਾਂ ਦੇ ਦੁੱਖ ਸਾਂਝਾ ਕਰਨ ਆਈ ਹਾਂ।”

“ਅਸੀਂ ਮਰਹੂਮ ਗਾਇਕ ਨੂੰ ਵਾਪਸ ਤਾਂ ਨਹੀਂ ਲਿਆ ਸਕਦੇ, ਪਰ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਫੜਨ ਤਾਂ ਜੋ ਪਰਿਵਾਰ ਨੂੰ ਕੁਝ ਰਾਹਤ ਦਿੱਤੀ ਜਾ ਸਕੇ” ਪ੍ਰਨੀਤ ਕੌਰ ਨੇ ਕਿਹਾ। ਮੀਡੀਆ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਗਾਇਕ ਦੀ ਮੌਤ ਬਹੁਤ ਮੰਦਭਾਗੀ ਅਤੇ ਦਿਲ ਕੰਬਾਊ ਹੈ, ਪਰ ਜੇਕਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਸੁਰੱਖਿਆ ਵਾਪਸ ਨਾ ਲੈਂਦੀ ਅਤੇ ਫਿਰ ਰਾਜਨੀਤੀ ਲਈ ਮੀਡੀਆ ਵਿੱਚ ਇਸਦਾ ਪ੍ਰਚਾਰ ਨਾ ਕਰਦੀ ਤਾਂ ਇਸ ਨੂੰ ਟਾਲਿਆ ਜਾ ਸਕਦਾ ਸੀ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, “ਮੈਂ ਇੱਥੇ ਇੱਕ ਵਿਅਕਤੀ ਵਜੋਂ ਆਈ ਹਾਂ, ਨਾ ਕਿ ਇੱਕ ਸਿਆਸਤਦਾਨ ਵਜੋਂ ਅਤੇ ਨਾ ਹੀ ਕਿਸੇ ਰਾਜਨੀਤਿਕ ਪਾਰਟੀ ਵਲੋਂ, ਮੈਂ ਇੱਥੇ ਪ੍ਰਨੀਤ ਕੌਰ ਵਜੋਂ ਅਤੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਵਜੋਂ ਆਈ ਹਾਂ ਜੋ ਕਿ ਸਿਹਤ ਸੰਬੰਧੀ ਕੁਝ ਸਮੱਸਿਆਵਾਂ ਕਾਰਨ ਇੱਥੇ ਨਹੀਂ ਆ ਸਕੇ। “

Related Articles

Leave a Comment