???? ਡਿਊਟੀ ‘ਚ ਕੁਤਾਹੀ ਕਰਨ ਦੇ ਦੋਸ਼ ‘ਚ ਲੋਕ ਨਿਰਮਾਣ ਵਿਭਾਗ ਦਾ ਉਪ ਮੰਡਲ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਮੁਅੱਤਲ
ਚੰਡੀਗੜ੍ਹ, 8 ਜੂਨ -ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਲੋਕ ਨਿਰਮਾਣ ਵਿਭਾਗ ਦੇ ਉਸਾਰੀ ਮੰਡਲ ਨੰ: 3, ਬਠਿੰਡਾ ਵਿਖੇ ਤਾਇਨਾਤ ਉਪ ਮੰਡਲ ਇੰਜੀਨੀਅਰ ਸੁਖਪ੍ਰੀਤ ਸਿੰਘ ਅਤੇ ਜੂਨੀਅਰ ਇੰਜੀਨੀਅਰ ਨਵੀਨ ਕੁਮਾਰ ਨੂੰ ਪੰਜਾਬ ਸਿਵਲ ਸੇਵਾਵਾਂ (ਸਜਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 4 ਤਹਿਤ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸਬੰਧਤ ਅਧਿਕਾਰੀ ਤੇ ਕਰਮਚਾਰੀ ਦੇ ਅਧੀਨ ਚੱਲ ਰਹੇ ਉਸਾਰੀ ਕਾਰਜ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਕੁਤਾਹੀ ਸਾਹਮਣੇ ਆਈ ਹੈ। ਇਸ ਮਾਮਲੇ ਦੀ ਪੜਤਾਲ ਉਪਰੰਤ ਸਬੰਧਤ ਅਧਿਕਾਰੀ / ਕਰਮਚਾਰੀ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ। *Newsline Express*