ਜਲੰਧਰ, 11 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੋਂ ਨਵੀਂ ਦਿੱਲੀ ਦੇ ਹਵਾਈ ਅੱਡੇ ਤੱਕ 15 ਜੂਨ ਤੋਂ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। 15 ਜੂਨ ਨੂੰ ਦੁਪਹਿਰ 1.15 ਵਜੇ ਪਹਿਲੀ ਬੱਸ ਰਵਾਨਾ ਕੀਤੀ ਜਾਵੇਗੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਇਸ ਸਮਾਗਮ ਵਿਚ ਪਹੁੰਚਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲੰਧਰ ਪਹੁੰਚਣਗੇ। ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਬੱਸ ਸੇਵਾ ਸ਼ੁਰੂ ਕਰਨ ਸਬੰਧੀ ਸਮਾਗਮ ਸ਼ਾਮਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇ।
previous post