ਮੋਹਾਲੀ, 12 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਪਿੱਛੋਂ ਉਨ੍ਹਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਕੱਲ੍ਹ ਰਾਤ ਹਸਪਤਾਲ ਲਿਆਂਦਾ ਗਿਆ ਸੀ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਸੀਨੀਅਰ ਬਾਦਲ ਨੂੰ ਰਾਤ ਨੂੰ ਕਈ ਵਾਰ ਉਲਟੀਆਂ ਆਈਆਂ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ।