ਨਵੀਂ ਦਿੱਲੀ, 12 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਅਚਾਨਕ ਵਿਗੜ ਗਈ ਹੈ। ਇਸ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਦਿੱਤੀ ਹੈ। ਦੱਸਿਆ ਗਿਆ ਹੈ ਕਿ ਉਹ ਕੋਰੋਨਾ ਤੋਂ ਬਾਅਦ ਕੁਝ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਦੱਸਿਆ ਕਿ ਸੋਨੀਆ ਗਾਂਧੀ ਦੀ ਸਿਹਤ ਫਿਲਹਾਲ ਸਥਿਰ ਹੈ ਪਰ ਉਨ੍ਹਾਂ ਨੂੰ ਹਸਪਤਾਲ ‘ਚ ਨਿਗਰਾਨੀ ਹੇਠ ਰੱਖਿਆ ਗਿਆ ਹੈ।
