????ਸੰਯੁਕਤ ਕਿਸਾਨ ਮੋਰਚੇ ਨੇ ਦਿੱਤਾ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ
???? ਮੂੰਗੀ ਅਤੇ ਮੱਕੀ ਦੀ ਸਰਕਾਰੀ ਖਰੀਦ ਅਤੇ ਨਹਿਰੀ ਪਾਣੀ ਦਾ ਹੱਲ ਜਲਦ ਕਰੇ ਸਰਕਾਰ : ਕਿਸਾਨ ਆਗੂ
ਪਟਿਆਲਾ, 16 ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸੰਯੁਕਤ ਕਿਸਾਨ ਮੋਰਚੇ ਵਲੋ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ, ਸੁਰਜੀਤ ਸਿੰਘ ਲਚਕਾਣੀ, ਐਡੋਕੇਟ ਪ੍ਰਭਜੀਤਪਾਲ ਸਿੰਘ, ਟਹਿਲ ਸਿੰਘ ਕਕੇਪੁਰ, ਭੁਪਿੰਦਰ ਸਿੰਘ ਸ਼ੰਕਰਪੁਰ, ਗੁਰਵਿੰਦਰ ਸਿੰਘ ਲੰਗ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਡੀ ਸੀ ਦਫਤਰ ਪਹੁੰਚ ਕੇ ਮੁੱਖ ਮੰਤਰੀ ਪੰਜਾਬ ਨੂੰ ਤਹਿਸੀਲਦਾਰ ਪਟਿਆਲਾ ਰਾਹੀਂ ਮੰਗ ਪੱਤਰ ਸੋਂਪਿਆ ।
ਕਿਸਾਨਾਂ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਵਲੋਂ ਮੂੰਗੀ ਦੀ ਖਰੀਦ ਕਰਨ ਦੇ ਐਲਾਨ ਨੂੰ ਮੰਡੀਆਂ ਵਿੱਚ ਕੇਂਦਰ ਵਲੋਂ ਨਿਰਧਾਰਤ ਐਮ ਐਸ ਪੀ ਅਨੁਸਾਰ ਖਰੀਦ ਕਰਕੇ ਅਮਲੀ ਜਾਮਾ ਪਹਿਨਾਇਆ ਜਾਵੇ।
ਮੂੰਗੀ ਦੀ ਖਰੀਦ ਸਬੰਧੀ ਫ਼ਰਦ, ਏਕੜ ਪ੍ਰਤੀ 5 ਕੁਇੰਟਲ ਕੋਟਾ ਫਿਕਸ ਕਰਨ ਸਮੇਤ ਲਾਈਆਂ ਕਿਸਾਨ ਮਾਰੂ ਬੇਲੋੜੀਆਂ ਸ਼ਰਤਾਂ ਫੌਰੀ ਹਟਾ ਕੇ ਦਾਣਾ ਦਾਣਾ ਖਰੀਦਿਆ ਜਾਣਾ ਯਕੀਨੀ ਬਣਾਇਆ ਜਾਵੇ।
ਮੱਕੀ ਕਾਸ਼ਤਕਾਰਾਂ ਦੀ ਫ਼ਸਲ ਨੂੰ ਐਮ ਐਸ ਪੀ ਤੇ ਖਰੀਦ ਦੀ ਗਾਰੰਟੀ ਕੀਤੀ ਜਾਵੇ।
ਪੰਜਾਬ ਦੇ ਸਾਰੇ ਇਲਾਕਿਆਂ ਵਿਚ ਸੂਬੇ, ਕੱਸੀਆਂ ਅਤੇ ਰਜਬਾਹਿਆਂ ਨੂੰ ਸੁਚਾਰੂ ਢੰਗ ਨਾਲ ਪਾਈ ਛੱਡ ਕੇ ਤੁਰੰਤ ਚਲਾਇਆ ਜਾਵੇ।ਹਰ ਇਲਾਕੇ ਨੂੰ ਬੱਝਦਾ ਨਹਿਰੀ ਪਾਈ ਦੇਣ ਦੀ ਵਿਵਸਥਾ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
ਪ੍ਰੈਸ ਨੂੰ ਜਾਣਕਾਰੀ ਦਿੰਦਿਆ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ, ਸੁਰਜੀਤ ਸਿੰਘ ਲਚਕਾਣੀ, ਐਡਵੋਕੇਟ ਪ੍ਰਭਜੀਤਪਾਲ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਤਿਆਰ ਪਈ ਹੈ ਅਤੇ ਐਮ. ਐਸ. ਪੀ. ਸਕੀਮ ਦੀ ਆੜ ਹੇਠ ਕਿਸਾਨਾਂ ਨੂੰ ਖੱਜਲ ਹੋਣਾ ਪੈ ਰਿਹਾ ਹੈ। ਮੋਟਰਾਂ ਦਾ ਪਾਣੀ ਦਿਨੋਂ ਦਿਨ ਘਟਦਾ ਜਾ ਰਿਹਾ ਹੈ। ਸਰਕਾਰ ਇਸ ਦੇ ਪ੍ਰਤੀ ਸੁਚੇਤ ਨਹੀ ਹੈ। ਸਰਕਾਰ ਜਲਦੀ ਹਰ ਖੇਤ ਨੂੰ ਨਹਿਰੀ ਪਾਣੀ ਨਾਲ ਜੋੜਨ ਦੀ ਵਿਵਸਥਾ ਕਰੇ। ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੈ ਖ਼ਾਸ ਕਰਕੇ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਇਥੇ ਦੀ ਵਿੱਤੀ ਸਥਿਤੀ ਕਿਸਾਨਾਂ ਦੇ ਹਲਾਤਾਂ ਤੇ ਨਿਰਭਰ ਹੈ। ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ ਪਹਿਲਾਂ ਹੀ ਕਰਜ਼ੇ ਹੇਠ ਹੈ। ਕਿਸਾਨ ਫਸਲ ਉਗਾਵੇ ਜਾ ਧਰਨੇ ਲਗਾਵੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰਖਦੇ ਹੋਏ ਮੰਗ ਪੱਤਰ ਸਬੰਧੀ ਜਲਦ ਹੱਲ ਕਰੇ।
ਇਸ ਸਮੇਂ ਕਿਸਾਨ ਆਗੂ ਰੇਸ਼ਮ ਸਿੰਘ ਗਰੇਵਾਲ, ਤਸਵੀਰ ਸਿੰਘ ਨੰਬਰਦਾਰ, ਬਲਦੇਵ ਸਿੰਘ ਅਬਦਲਪੁਰ, ਸਾਹਬ ਸਿੰਘ ਬਾਜਵਾ ਸਰਬਜੀਤ ਸਿੰਘ ਮੁਹਬਤਪੁਰ, ਕੁਲਵਿੰਦਰ ਸਿੰਘ ਸ਼ੰਕਰਪੁਰ, ਕਾਹਨ ਸਿੰਘ ਲਚਕਾਣੀ, ਕਰਨੈਲ ਸਿੰਘ ਦਾਉਣ, ਕੁਲਦੀਪ ਸਿੰਘ ਰੋੜੇਵਾਲ, ਰਣਜੀਤ ਸਿੰਘ ਹਸਨਪੁਰ, ਹਰਜੋਤ ਸਿੰਘ ਲੰਗ , ਰਣਜੀਤ ਸਿੰਘ ਆਕੜ, ਦਲਬੀਰ ਸਿੰਘ, ਤੀਰਥ ਸਿੰਘ, ਗੁਰਮੀਤ ਸਿੰਘ, ਮਨਜੀਤ ਸਿੰਘ ਸੰਧੂ, ਸਤਨਾਮ ਸਿੰਘ, ਗੁਰਚਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ। *Newsline Express*