ਲੁਧਿਆਣਾ, 18 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਵਿਰੋਧ ਦਾ ਸੇਕ ਪੰਜਾਬ ਵਿੱਚ ਵੀ ਪਹੁੰਚ ਗਿਆ ਹੈ। ਅੱਜ ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ ਨੌਜਵਾਨਾਂ ਨੇ ਭੰਨਤੋੜ ਕੀਤੀ। ਨੌਜਵਾਨ ਲਾਠੀਆਂ ਅਤੇ ਲੋਹੇ ਦੀਆਂ ਰਾਡਾਂ ਲੈ ਕੇ ਪਹੁੰਚੇ। ਉਨ੍ਹਾਂ ਪਹਿਲਾਂ ਸਟੇਸ਼ਨ ਦੇ ਬਾਹਰ ਖੜ੍ਹੇ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਫਿਰ ਅੰਦਰ ਆ ਕੇ ਸਟਾਲਾਂ ਅਤੇ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਕੀਤੀ। ਪ੍ਰਦਰਸ਼ਨਕਾਰੀ ਨੌਜਵਾਨ ਪਿਛਲੇ ਇੱਕ ਸਾਲ ਤੋਂ ਫੌਜ ਵਿੱਚ ਭਰਤੀ ਦੀ ਉਡੀਕ ਕਰ ਰਹੇ ਸਨ। ਪਰ ਅਗਨੀਪੱਥ ਸਕੀਮ ਦੇ ਆਉਣ ਤੋਂ ਬਾਅਦ ਉਨ੍ਹਾਂ ਦਾ ਗੁੱਸਾ ਸੱਤਵੇਂ ਅਸਮਾਨ ‘ਤੇ ਪਹੁੰਚ ਚੁੱਕਿਆ ਹੈ। ਲੁਧਿਆਣਾ ਵਿੱਖੇ ਨੌਜਵਾਨਾਂ ਦਾ ਇੱਕ ਵੱਡਾ ਜਮਾਵੜਾ ਜਗਰਾਉਂ ਪੁਲ ਰਾਹੀਂ ਜਿਵੇਂ ਹੀ ਰੇਲਵੇ ਸਟੇਸ਼ਨ ਪੁੱਜਿਆ ਤਾਂ ਸੀਆਰਪੀਐਫ ਨੇ ਲੁਧਿਆਣਾ ਰੇਲਵੇ ਸਟੇਸ਼ਨ ਬੰਦ ਕਰ ਦਿੱਤਾ ਹੈ। ਹਾਸਿਲ ਜਾਣਕਾਰੀ ਮੁਤਾਬਕ ਰੇਲਵੇ ਸਟੇਸ਼ਨ ਦੇ ਬੰਦ ਹੋਣ ਨਾਲ ਸ਼ਤਾਬਦੀ ਸਮੇਤ 17 ਟ੍ਰੇਨਾਂ ਨੂੰ ਰੱਦ ਕਰਨਾ ਪਿਆ।
ਸਟੇਸ਼ਨ ਨੂੰ ਬੰਦ ਕਰਨ ਦਾ ਹੁਕਮ ਉਦੋਂ ਆਇਆ ਜਦੋਂ ਨੌਜਵਾਨਾਂ ਨੇ ਜਗਰਾਉਂ ਪੁਲ ‘ਤੇ ਪਹਿਲਾਂ ਪੁਲਿਸ ਦੀ ਪਾਇਲਟ ਜਿਪਸੀ ਦੀ ਭੰਨਤੋੜ ਕੀਤੀ ਅਤੇ ਰੇਲਵੇ ਸਟੇਸ਼ਨ ਪੁੱਜ ਕੇ ਪਲੇਟਫਾਰਮ ਨੰਬਰ ਇੱਕ ਦੇ ਵੱਖ-ਵੱਖ ਦਫ਼ਤਰਾਂ ਦੇ ਸ਼ੀਸ਼ੇ ਵੀ ਤੋੜ ਦਿੱਤੇ।
previous post