ਨੌ ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ
ਪਟਿਆਲਾ, 20 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 260 ਕੋਵਿਡ ਰਿਪੋਰਟਾਂ ਵਿਚੋਂ 9 ਕੋਵਿਡ ਪੋਜ਼ੀਟਿਵ ਕੇਸ ਰਿਪੋਰਟ ਹੋਏ ਹਨ। ਜਿਨ੍ਹਾਂ ਵਿੱਚੋਂ 7 ਪਟਿਆਲਾ ਸ਼ਹਿਰ, 01 ਰਾਜਪੁਰਾ ਸ਼ਹਿਰ ਅਤੇ 1 ਬਲਾਕ ਭਾਦਸੋਂ ਨਾਲ ਸਬੰਧਿਤ ਹੈ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 43 ਹੈ ।