???? ਪੰਜਾਬ ਦੇ ਗਿਰਫ਼ਤਾਰ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਕੀਤਾ ਮੋਹਾਲੀ ਅਦਾਲਤ ‘ਚ ਪੇਸ਼
???? ਸੰਜੇ ਪੋਪਲੀ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜਿਆ ; ਅਗਲੀ ਪੇਸ਼ੀ 25 ਜੂਨ ਨੂੰ
ਚੰਡੀਗੜ੍ਹ, 21 ਜੂਨ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਕੇਡਰ ਵਿਚ 2008 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗਿਰਫਤਾਰ ਕਰਕੇ ਅੱਜ ਮੋਹਾਲੀ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਸਨੂੰ 4 ਦਿੰਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਤੱਥ ਸਾਹਮਣੇ ਆ ਸਕਦੇ ਹਨ।
ਜ਼ਿਕਰਯੋਗ ਹੈ ਕਿ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗਿਰਫਤਾਰ ਕੀਤਾ ਗਿਆ ਸੀ। ਸੰਜੇ ਪੋਪਲੀ ਦੇ ਨਾਲ ਸੀਵਰੇਜ ਬੋਰਡ ਦੇ ਇੱਕ ਅਧਿਕਾਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸੰਜੇ ਪੋਪਲੀ ਵਿਰੁੱਧ ਸੀਵਰੇਜ ਬੋਰਡ ਵਿੱਚ ਰਹਿੰਦੇ ਹੋਏ 7.3 ਕਰੋੜ ਦੇ ਸੀਵਰੇਜ ਪ੍ਰੋਜੈਕਟ ਵਿੱਚ 1 ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ ਹਨ। ਕਮਿਸ਼ਨ ਦੀ ਪਹਿਲੀ ਕਿਸ਼ਤ ਅਦਾ ਕਰ ਦਿੱਤੀ ਗਈ ਸੀ, ਪ੍ਰੰਤੂ ਜਦੋਂ ਦੂਜੀ ਕਿਸ਼ਤ ਦੇਣ ਲਈ ਦਬਾਅ ਪਾਇਆ ਗਿਆ ਤਾਂ ਰਿਕਾਰਡਿੰਗ ਸਰਕਾਰ ਤੱਕ ਪਹੁੰਚ ਗਈ, ਜਿਸ ਤੋਂ ਬਾਅਦ ਸੋਮਵਾਰ ਦੇਰ ਰਾਤ ਸੰਜੇ ਪੋਪਲੀ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ। ਪੋਪਲੀ ਇਸ ਸਮੇਂ ਪੰਜਾਬ ਦੇ ਡਾਇਰੈਕਟਰ ਪੈਨਸ਼ਨ ਦੇ ਅਹੁਦੇ ਉਤੇ ਸਨ। ਦੋਵਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਕਰਨਾਲ ਦੇ ਸਰਕਾਰੀ ਠੇਕੇਦਾਰ ਸੰਜੇ ਕੁਮਾਰ ਨੇ ਸ਼ਿਕਾਇਤ ਕੀਤੀ ਸੀ, ਜਿਸ ਵਿੱਚ ਦੱਸਿਆ ਗਿਆ ਕਿ ਸੰਜੇ ਪੋਪਲੀ ਪਿਛਲੀ ਕਾਂਗਰਸ ਸਰਕਾਰ ਵਿੱਚ ਜਦੋਂ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸਨ ਤਾਂ ਉਸ ਦੌਰਾਨ ਨਵਾਂਸ਼ਹਿਰ ਵਿੱਚ 7 ਕਰੋੜ ਦਾ ਪ੍ਰਾਜੈਕਟ ਬਣਾਇਆ ਗਿਆ ਸੀ ਜਿਸ ਵਿੱਚ ਪੋਪਲੀ ਨੇ 1% ਕਮਿਸ਼ਨ ਯਾਨੀ 7 ਲੱਖ ਦੀ ਰਿਸ਼ਵਤ ਮੰਗੀ ਸੀ। ਠੇਕੇਦਾਰ ਅਨੁਸਾਰ 13 ਜਨਵਰੀ 2022 ਨੂੰ ਉਸ ਨੂੰ ਫੋਨ ਆਇਆ ਕਿ ਪੋਪਲੀ ਰਿਸ਼ਵਤ ਮੰਗ ਰਿਹਾ ਹੈ ਜਿਸ ਵਿੱਚ 3.50 ਲੱਖ ਰੁਪਏ ਵਿਭਾਗ ਦੇ ਆਪਣੇ ਸੁਪਰਡੈਂਟ ਇੰਜਨੀਅਰ (ਐਸ.ਈ.) ਸੰਜੀਵ ਵਤਸ ਰਾਹੀਂ ਚੰਡੀਗੜ੍ਹ ਵਿੱਚ ਦਿੱਤੇ ਗਏ ਸਨ। ਵਿਜੀਲੈਂਸ ਅਨੁਸਾਰ ਇਸ ਤੋਂ ਬਾਅਦ ਪੋਪਲੀ ਨੇ 3.50 ਲੱਖ ਰੁਪਏ ਦੇ ਬਕਾਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਜ਼ਿਆਦਾ ਦਬਾਅ ਪਾਉਣ ਉਤੇ ਠੇਕੇਦਾਰ ਨੇ ਇਸ ਦੀ ਕਾਲ ਰਿਕਾਰਡ ਕਰ ਲਈ। ਬਾਅਦ ਵਿੱਚ ਇਸ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਭੇਜਿਆ ਗਿਆ। ਮਾਮਲਾ ਸਹੀ ਹੋਣ ‘ਤੇ ਵਿਜੀਲੈਂਸ ਨੇ ਪੋਪਲੀ ਨੂੰ ਚੰਡੀਗੜ੍ਹ ਦੇ ਸੈਕਟਰ 20 ਸਥਿਤ ਘਰ ਤੋਂ ਗ੍ਰਿਫਤਾਰ ਕਰ ਲਿਆ। ਉਸ ਦੇ ਸਾਥੀ ਮੁਲਜ਼ਮ ਐਸ.ਈ ਸੰਜੀਵ ਵਤਸ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
Newsline Express