newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Chandigarh ‘ਆਪ’ ਦੇ ਸੂਬਾ ਸਕੱਤਰ ਗਗਨਦੀਪ ਚੱਢਾ ਦਾ ਦੇਹਾਂਤ

‘ਆਪ’ ਦੇ ਸੂਬਾ ਸਕੱਤਰ ਗਗਨਦੀਪ ਚੱਢਾ ਦਾ ਦੇਹਾਂਤ

by Newslineexpres@1

‘ਆਪ’ ਦੇ ਸੂਬਾ ਸਕੱਤਰ ਗਗਨਦੀਪ ਚੱਢਾ ਦਾ ਦੇਹਾਂਤ
-ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਰਾਘਵ ਚੱਢਾ, ਸੰਦੀਪ ਪਾਠਕ ਸਮੇਤ ਪਾਰਟੀ ਲੀਡਰਸ਼ਿਪ ਨੇ ਪ੍ਰਗਟਾਇਆ ਰੋਸ

ਪਟਿਆਲਾ, 23 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਆਮ ਆਦਮੀ ਪਾਰਟੀ ਲਈ ਪਿਛਲੇ ਕਈ ਸਾਲਾਂ ਤੋਂ ਦਿਨ ਰਾਤ ਕੰਮ ਕਰਕੇ ਸਰਕਾਰ ਲਿਆਉਣ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਪਾਰਟੀ ਦੇ ਸੂਬਾ ਸਕੱਤਰ ਤੇ ਨੌਜਵਾਨ ਆਗੂ ਗਗਨਦੀਪ ਸਿੰਘ ਚੱਢਾ ਜੋ ਪਿਛਲੇ ਲੰਬੇ ਸਮੇਂ ਤੋਂ ਦਿਲ ਦੀ ਬਿਮਾਰੀ ਨਾਲ ਜੂਝ ਰਹੇ ਸਨ, ਦਾ ਬੀਤੀ ਰਾਤ ਚੇਨੱਈ ਦੇ ਇਕ ਨਿੱਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ। ਕਰੀਬ 37 ਸਾਲ ਦੇ ਗਗਨਦੀਪ ਚੱਢਾ ਆਪਣੇ ਪਿਛੇ ਪਤਨੀ ਗੁੰਜਣ ਚੱਢਾ ਤੇ ਲੜਕੇ ਜੋਰਾਵਰ ਸਿੰਘ ਚੱਢਾ ਨੂੰ ਛੱਡ ਗਏ ਹਨ। ਪਟਿਆਲਾ ਵਾਸੀ ਗਗਨ ਚੱਢਾ ਦੀ ਛੋਟੀ ਉਮਰੇ ਇਸ ਬੇਵਕਤੀ ਮੋਤ ਤੇ ਦੁਖ ਦਾ ਪ੍ਰਗਟਾਵਾ ਕਰਦਿਆਂ ਟਵੀਟ ਰਾਹੀਂ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਿਖਿਆ ਹੈ ਕਿ ਗਗਨਦੀਪ ਸਿੰਘ ਚੱਢਾ ਦੇ ਬੇਵਕਤੀ ਦੇਹਾਂਤ ‘ਤੇ ਬਹੁਤ ਹੀ ਦੁਖੀ ਹਾਂ। ਪੰਜਾਬ ਵਿੱਚ ‘ਆਪ’ ਦੇ ਸੰਗਠਨ ਨੂੰ ਬਣਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੇ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਹੈ ਤੇ ਉਨ੍ਹਾਂ ਦੀ ਆਤਮਾ ਨੂੰ ਸਾਂਤੀ ਮਿਲੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਇਹ ਬੇਹੱਦ ਦੁੱਖਦਾਈ ਖਬਰ ਹੈ। ਯਕੀਨ ਨਹੀਂ ਹੋ ਰਿਹਾ ਕਿ ਆਮ ਆਦਮੀ ਪਾਰਟੀ ਦੇ ਸਾਡੇ ਸਾਥੀ, ਜੁਝਾਰੂ ਵਲੰਟੀਅਰ, ਪੰਜਾਬ ‘ਚ ਸਾਡਾ ਸੰਗਠਨ ਬਣਾਉਣ ‘ਚ ਅਹਿਮ ਭੂਮਿਕਾ ਅਦਾ ਕਰਨ ਵਾਲੇ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਸਾਡੇ ਵਿੱਚਕਾਰ ਨਹੀਂ ਰਹੇ। ਇਸ ਘੜੀ ‘ਚ
ਪੂਰੀ ਪਾਰਟੀ ਪਰਿਵਾਰ ਨਾਲ ਹੈ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖਸ਼ੇ। ਜਦਕਿ ਰਾਜ ਸਭਾ ਸਾਂਸਦ ਰਾਘਵ ਚੱਢਾ, ਸਾਂਸਦ ਸੰਦੀਪ ਪਾਠਕ, ਪੰਜਾਬ ਮਾਮਲਿਆ ਦੇ ਇੰਨਚਾਰਜ ਜਰਨੈਲ ਸਿੰਘ ਸਮੇਤ ਪੰਜਾਬ ਦੀ ਸਮੁੱਚੀ ਕੈਬਨਿਟ ਅਤੇ ਪੰਜਾਬ ਦੇ ਵਿਧਾਇਕਾਂ ਸਮੇਤ ਪਾਰਟੀ ਦੀ ਸਮੁੱਚੀ ਲੀਡਰਸਿਪ ਨੇ ਇਸ ਬੇਵਕਤੀ ਮੋਤ ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ। ਪਟਿਆਲਾ ਸਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸੀਨੀਅਰ ਆਗੂ ਕੁੰਦਨ ਗੋਗੀਆ ਅਤੇ ਗਗਨ ਚੱਢਾ ਦੇ ਚਾਚਾ ਹਰਪ੍ਰੀਤ ਸਿੰਘ ਚੱਢਾ ਨੇ ਦੱਸਿਆ ਕਿ ਉਨਾਂ ਦਾ ਸੰਸਕਾਰ 24 ਜੂਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਵੀਰਜੀ ਦੀਆਂ ਮੜੀਆਂ ਰਾਜਪੁਰਾ ਰੋਡ ਪਟਿਆਲਾ ਵਿਖੇ ਕੀਤਾ ਜਾਵੇਗਾ।

Related Articles

Leave a Comment