ਪਰਿਵਾਰ ਦਾ ਦੋਸ਼ – ਵਿਜੀਲੈਂਸ ਟੀਮ ਨੇ ਗੋਲੀ ਮਾਰ ਕੇ ਹੱਤਿਆ ਕੀਤੀ
ਚੰਡੀਗੜ੍ਹ, 25 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਆਈਏਐਸ ਸੰਜੇ ਪੋਪਲੀ ਦੇ ਪੁੱਤਰ ਨੂੰ ਗੋਲੀ ਲੱਗਣ ਤੋਂ ਬਾਅਦ ਮੌਕੇ ਤੇ ਹੀ ਮੌਤ ਹੋ ਗਈ ਹੈ। ਕਿਹਾ ਜਾ ਰਿਹਾ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਆਈਏਐਸ ਅਧਿਕਾਰੀ ਸੰਜੈ ਪੋਪਲੀ ਦੇ ਬੇਟੇ ਕਾਰਤਿਕ ਨੇ ਆਤਮ ਹੱਤਿਆ ਕੀਤੀ ਹੈ। ਕਾਰਤਿਕ ਕਾਲਜ ਵਿੱਚ ਪੜ੍ਹਦਾ ਸੀ ਅਤੇ ਪਿਤਾ ਖ਼ਿਲਾਫ਼ ਦਰਜ ਕੀਤੇ ਕੇਸ ਤੋਂ ਦੁਖੀ ਸੀ। ਪਰ ਸੰਜੇ ਪੋਪਲੀ ਦੇ ਪਰਿਵਾਰ ਵਲੋਂ ਵਿਜੀਲੈਂਸ ਵਿਭਾਗ ਦੀ ਟੀਮ ਤੇ ਬੇਟੇ ਦੀ ਹੱਤਿਆ ਦੇ ਦੋਸ਼ ਲਗਾਏ ਗਏ ਹਨ। ਜਾਣਕਾਰੀ ਮਿਲੀ ਹੈ ਕਿ ਅੱਜ ਸੰਜੇ ਪੋਪਲੀ ਦੀ ਮੋਹਾਲੀ ਅਦਾਲਤ ‘ਚ ਪੇਸ਼ੀ ਹੋਣੀ ਸੀ ਜਿਸ ਦੇ ਚਲਦਿਆਂ ਵਿਜ਼ੀਲੈਂਸ ਦੀ ਟੀਮ ias ਸੰਜੇ ਪੋਪਲੀ ਦੇ ਘਰ ਪਹੁੰਚੀ ਸੀ। ਉਨ੍ਹਾਂ ਦੇ ਸਾਹਮਣੇ ਹੀ ਸੰਜੇ ਪੋਪਲੀ ਦੇ ਬੇਟੇ ਨੇ ਖੁਦ ਨੂੰ ਗੋਲੀ ਮਾਰ ਲਈ। ਅੱਜ ਦੁਪਹਿਰ ਨੂੰ ਅਦਾਲਤ ‘ਚ ਪੇਸ਼ੀ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ। ਪਰਿਵਾਰ ਮੁਤਾਬਕ ਵਿਜੀਲੈਂਸ ਦੀ ਟੀਮ ਉਨ੍ਹਾਂ ਦੇ ਘਰ ਕੁਝ ਰਿਕਵਰੀ ਕਰਨ ਆਈ ਸੀ। ਇਸ ਦੌਰਾਨ ਜਾਂਚ ਕੀਤੀ ਗਈ। ਇਸ ਦੌਰਾਨ ਕਾਰਤਿਕ ਅਤੇ ਵਿਜੀਲੈਂਸ ਅਧਿਕਾਰੀਆਂ ਵਿਚਾਲੇ ਬਹਿਸ ਹੋ ਗਈ। ਝਗੜੇ ਤੋਂ ਬਾਅਦ ਹੀ ਉਸ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰ ਲਈ। ਕਾਰਤਿਕ ਦੀ ਮਾਂ ਨੇ ਕਿਹਾ ਕਿ ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ।