ਮੌਸਮ ਵਿਭਾਗ ਵਲੋਂ ਲੋਕਾਂ ਨੂੰ ਨਦੀ ਨਾਲਿਆਂ ਤੋਂ ਦੂਰ ਰਹਿਣ ਦੀ ਅਪੀਲ
ਸ਼ਿਮਲਾ, 27 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੀ ਦਹਿਲੀਜ਼ ‘ਤੇ ਮੌਨਸੂਨ ਪਹੁੰਚ ਚੁੱਕਿਆ ਹੈ। ਸ਼ਿਮਲਾ ਸਮੇਤ ਸੂਬੇ ਭਰ ‘ਚ ਬਾਰਸ਼ ਸ਼ੁਰੂ ਹੋ ਗਈ ਹੈ। ਤਾਜ਼ਾ ਮੀਂਹ ਨੂੰ ਮਾਨਸੂਨ ਦੀ ਬਾਰਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਚਾਰ-ਪੰਜ ਦਿਨਾਂ ਲਈ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। 29 ਤੇ 30 ਜੂਨ ਨੂੰ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੈਦਾਨੀ ਇਲਾਕਿਆਂ ‘ਚ ਹੁੰਮਸ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ।
ਸ਼ਿਮਲਾ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪੌਲ ਨੇ ਦੱਸਿਆ ਕਿ ਮਾਨਸੂਨ ਇੱਕ-ਦੋ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਪਹੁੰਚ ਜਾਵੇਗਾ, ਇਹ ਮਾਨਸੂਨ ਦੇ ਸ਼ੁਰੂ ਹੋਣ ਦਾ ਸੰਕੇਤ ਹੈ। ਜਦਕਿ 29-30 ਜੂਨ ਤੇ 1 ਜੁਲਾਈ ਨੂੰ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਮੀਂਹ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ ਤੇ ਤਾਪਮਾਨ ਵੀ ਡਿੱਗ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਸੈਲਾਨੀਆਂ ਅਤੇ ਲੋਕਾਂ ਨੂੰ ਨਦੀ ਦੇ ਨਾਲਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।