newslineexpres

Home Chandigarh 2 ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਗ੍ਰਿਫ਼ਤਾਰ

2 ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਗ੍ਰਿਫ਼ਤਾਰ

by Newslineexpres@1

2 ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਗ੍ਰਿਫ਼ਤਾਰਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ (Bableen Kaur) ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਛਾਪਾ ਮਾਰਨ ਲਈ ਨਿਊ ਅੰਮ੍ਰਿਤਸਰ ਇਲਾਕੇ ਦੀ ਰਹਿਣ ਵਾਲੀ ਬਲਬੀਨ ਕੌਰ ਦੇ ਘਰ ਪਹੁੰਚੀ ਸੀ। ਇਸ ਦੌਰਾਨ ਪੁਲਿਸ ਨੇ ਉਸ ਦੀ ਘਰ ਵਿੱਚ ਭਾਲ ਕੀਤੀ, ਪਰ ਉਹ ਨਹੀਂ ਮਿਲੀ। ਦੱਸਿਆ ਜਾ ਰਿਹਾ ਹੈ ਕਿ ਡਰੱਗ ਇੰਸਪੈਕਟਰ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਲੁਕੀ ਹੋਈ ਸੀ। ਸੂਚਨਾ ਮਿਲਣ ’ਤੇ ਪੁਲਿਸ ਯੂਨੀਵਰਸਿਟੀ ਪੁੱਜੀ ਤੇ ਬਬਲੀਨ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ।

ਅੰਮ੍ਰਿਤਸਰ, 29 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਡਰੱਗ ਇੰਸਪੈਕਟਰ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਲੁਕੀ ਹੋਈ ਸੀ। ਸੂਚਨਾ ਮਿਲਣ ’ਤੇ ਪੁਲਿਸ ਯੂਨੀਵਰਸਿਟੀ ਪੁੱਜੀ ਤੇ ਬਬਲੀਨ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ। ਜ਼ਿਕਯੋਗ ਹੈ ਕਿ ਬਬਲੀਨ ਕੌਰ ‘ਤੇ ਉਸ ਦੇ ਅਧੀਨ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਮੈਡੀਕਲ ਸਟੋਰ ਸੰਚਾਲਕ ਨੂੰ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਹੈ।

Related Articles

Leave a Comment