newslineexpres

Home Latest News ???? ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸਕੈਂਡਰੀ ਸਕੂਲ ਪਟਿਆਲਾ ਦਾ ਨਤੀਜਾ ਰਿਹਾ ਸ਼ਾਨਦਾਰ

???? ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸਕੈਂਡਰੀ ਸਕੂਲ ਪਟਿਆਲਾ ਦਾ ਨਤੀਜਾ ਰਿਹਾ ਸ਼ਾਨਦਾਰ

by Newslineexpres@1

???? ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਦਾ ਨਤੀਜਾ ਘੋਸ਼ਿਤ

???? ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸਕੈਂਡਰੀ ਸਕੂਲ ਪਟਿਆਲਾ ਦਾ ਨਤੀਜਾ ਰਿਹਾ ਸ਼ਾਨਦਾਰ

   ਪਟਿਆਲਾ, 29 ਜੂਨ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਕਲਾਸ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ ਜਿਸ ਵਿੱਚ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸਕੈਂਡਰੀ ਸਕੂਲ ਪਟਿਆਲਾ ਦਾ ਨਤੀਜਾ ਸ਼ਾਨਦਾਰ ਰਿਹਾ।ਵਿਦਿਆਰਥੀਆਂ ਤੇ ਮਾਪਿਆਂ ਦੇ ਨਾਲ ਸੰਬੰਧਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਦੱਸਿਆ ਕਿ ਇਸ ਵਿੱਚ ਕੁੱਲ 101 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਜਿਸ ਵਿੱਚੋਂ 10 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 80 ਤੋਂ 90% ਦੇ ਵਿੱਚ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 40 ਰਹੀ। ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ। ਪਾਇਲ 96.8%, ਅਦਿਤੀ 95%, ਹਰਗੁਣ ਸਿੰਘ 94%, ਮਾਨਵੀ ਕੁਮਾਰ ਅਤੇ ਤਨੂਪ੍ਰੀਤ ਕੌਰ 93%, ਧਨਜੀਤ 92.6%, ਕੇਸ਼ਵ ਸਿੰਘ ਜੋਸ਼ੀ 92.2%, ਅਨਮੋਲ ਗੁਪਤਾ ਨੇ 91.2% ਅੰਕਾਂ ਦੇ ਨਾਲ ਪਾਸ ਹੋ ਕੇ ਸਫਲਤਾ ਹਾਸਿਲ ਕੀਤੀ ਹੈ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਜੀ ਨੇ ਬੱਚਿਆਂ ਨੂੰ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਸਨਮਾਨਿਤ ਕੀਤਾ ਅਤੇ ਸਾਰੇ ਸਟਾਫ ਨੂੰ ਪ੍ਰੋਤਸਾਹਿਤ ਕੀਤਾ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ਼੍ਰੀ ਵਿਪਨ ਸ਼ਰਮਾ, ਸਕੱਤਰ ਸ਼੍ਰੀ ਅਮਿਤ ਜਿੰਦਲ, ਸ਼੍ਰੀ ਜਤਿੰਦਰ ਸ਼ਰਮਾ, ਸ਼੍ਰੀ ਨਵਤੇਜ ਗੁਪਤਾ ਅਤੇ ਸ਼੍ਰੀ ਬੀ ਡੀ ਗੁਪਤਾ ਨੇ ਸਾਰੇ ਸਟਾਫ਼ ਅਤੇ ਬਚਿਆਂ ਦੀ ਸਫਲਤਾ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਦੇ ਚੇਹਰਿਆਂ ਉਤੇ ਭਾਰੀ ਖੁਸ਼ੀ ਦੇਖੀ ਗਈ।
Newsline Express

Related Articles

Leave a Comment